ਚੰਡੀਗੜ੍ਹ, 6 Oct – ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਰਾਜਿੰਦਰ ਗੁਪਤਾ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਇਸ ਦੌਰਾਨ ਦੋਹਾਂ ਨੇ ਪੰਜਾਬ ਦੀ ਰਾਜਨੀਤਿਕ ਸਥਿਤੀ, ਆਉਣ ਵਾਲੇ ਚੋਣੀ ਪ੍ਰੋਗਰਾਮ ਅਤੇ ਪਾਰਟੀ ਦੇ ਵਿਸਥਾਰਕ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਰਾਜਿੰਦਰ ਗੁਪਤਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਵਿਚਾਰਾਂ ਤੇ ਲੋਕ ਭਲਾਈ ਦੇ ਮਾਡਲ ਨੂੰ ਅੱਗੇ ਵਧਾਉਣ ਲਈ ਪੂਰੇ ਸਮਰਪਣ ਨਾਲ ਕੰਮ ਕਰਨਗੇ। ਮਨੀਸ਼ ਸਿਸੋਦੀਆ ਨੇ ਵੀ ਉਨ੍ਹਾਂ ਨੂੰ ਰਾਜ ਸਭਾ ਚੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪਾਰਟੀ ਦੀ ਨੀਤੀ ਤੇ ਵਿਜ਼ਨ ਨੂੰ ਜਨਤਾ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ।













Leave a Reply