ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਵੱਲੋਂ ਅਕਾਲੀ-ਭਾਜਪਾ ਗਠਜੋੜ ਦੀ ਵਕਾਲਤ ਕਰਨ ਦੇ ਬਿਆਨ ’ਤੇ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਨੇ ਪੂਰੀ ਤਰ੍ਹਾਂ ਚੁੱਪੀ ਸਾਧੀ ਹੋਈ ਹੈ। ਜਦੋਂ ਇਸ ਸਬੰਧੀ ਉਨ੍ਹਾਂ ਤੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਦੂਜੇ ਪਾਸੇ, ਕੈਪਟਨ ਦੇ ਬਿਆਨ ਤੋਂ ਭਾਜਪਾ ਵੀ ਦੂਰ ਨਜ਼ਰ ਆਈ ਅਤੇ ਪਾਰਟੀ ਵੱਲੋਂ ਕੋਈ ਸਪੱਸ਼ਟ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।

ਇਸ ਦਰਮਿਆਨ ਮੋਹਾਲੀ ਵਿੱਚ ਅੱਜ ਇੱਕ ਸਿਆਸੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਚੰਡੀਗੜ੍ਹ ਦੀ ਮੈਂਬਰ ਆਭਾ ਬੰਸਲ ਨੇ ਭਾਜਪਾ ਦਾ ਦਾਮਨ ਫੜ ਲਿਆ। ਉਨ੍ਹਾਂ ਨੂੰ ਜੈ ਇੰਦਰ ਕੌਰ ਅਤੇ ਮੋਹਾਲੀ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਵਸ਼ਿਸ਼ਠ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਇਸ ਮੌਕੇ ’ਤੇ ਜੈ ਇੰਦਰ ਕੌਰ ਦੀ ਹਾਜ਼ਰੀ ਤਾਂ ਰਹੀ, ਪਰ ਪਿਤਾ ਦੇ ਬਿਆਨ ’ਤੇ ਉਨ੍ਹਾਂ ਦੀ ਖਾਮੋਸ਼ੀ ਸਿਆਸੀ ਗੱਲਬਾਤ ਦਾ ਮੁੱਖ ਵਿਸ਼ਾ ਬਣੀ ਰਹੀ।
ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀ ਹਲਚਲ ਨੇ ਇਕ ਵਾਰ ਫਿਰ ਕਿਆਸਬਾਜ਼ੀ ਨੂੰ ਹੋਰ ਤੇਜ਼ ਕਰ ਦਿੱਤਾ ਹੈ।












Leave a Reply