ਚੰਡੀਗੜ੍ਹ : ਪੰਜਾਬ ਦੇ ਪੁਨਰਵਾਸ ਨੂੰ ਲੈ ਕੇ ਅੱਜ ਵਿਧਾਨ ਸਭਾ ‘ਚ ਮਹੱਤਵਪੂਰਨ ਪ੍ਰਸਤਾਵ ਪਾਸ ਕੀਤਾ ਜਾਣਾ ਹੈ। ਜਿਨ੍ਹਾਂ ਲੋਕਾਂ ਦਾ ਕੁਦਰਤੀ ਆਫਤਾਂ ਕਾਰਨ ਨੁਕਸਾਨ ਹੋਇਆ, ਉਹਨਾਂ ਦੀ ਮੁੜ ਸੁਰਜੀਤ ਕਰਨ ਲਈ ਇਹ ਪ੍ਰਸਤਾਵ 26 ਤਰੀਖ ਨੂੰ ਪੇਸ਼ ਕੀਤਾ ਗਿਆ ਸੀ, ਜਿਸ ‘ਤੇ ਅੱਜ ਫੈਸਲਾ ਲਿਆ ਜਾਵੇਗਾ।
ਵਿਰੋਧੀ ਪੱਖ ਨੇ ਦੋਸ਼ ਲਗਾਇਆ ਹੈ ਕਿ ਬੀਜੇਪੀ ਦੇ ਕਿਸੇ ਮੈਂਬਰ ਨੇ ਨਾ ਤਾਂ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਤੇ ਨਾ ਹੀ ਆਪਣੇ-ਆਪਣੇ ਇਲਾਕਿਆਂ ਦੀਆਂ ਮੁਸ਼ਕਲਾਂ ਵਿਧਾਨ ਸਭਾ ਵਿੱਚ ਰੱਖੀਆਂ। ਸਪੀਕਰ ਵੱਲੋਂ ਉਹਨਾਂ ਨੂੰ ਪੂਰਾ ਸਮਾਂ ਦਿੱਤਾ ਗਿਆ, ਪਰ ਸਰਕਾਰ ‘ਤੇ ਸੰਵਿਧਾਨ ਅਤੇ ਲੋਕਤੰਤਰ ਦਾ ਮਜ਼ਾਕ ਉਡਾਉਣ ਦੇ ਇਲਜ਼ਾਮ ਵੀ ਲੱਗੇ।
ਵਿਰੋਧੀ ਧਿਰ ਦਾ ਕਹਿਣਾ ਹੈ ਕਿ ਬੀਜੇਪੀ ਦਾ ਇਹ ਰਵੱਈਆ ਲੋਕਾਂ ਦੀ ਤੋਹੀਨ ਹੈ ਤੇ ਸੱਚਾਈ ਸੁਣਨ ਤੋਂ ਪੱਲਾ ਝਾੜਨ ਦੇ ਬਰਾਬਰ ਹੈ। ਉਹਨਾਂ ਨੇ ਦੱਸਿਆ ਕਿ ਪੰਜਾਬ ਨੇ 20 ਹਜ਼ਾਰ ਕਰੋੜ ਰੁਪਏ ਦੀ ਮੰਗ ਕੀਤੀ ਸੀ ਪਰ ਸਿਰਫ਼ 1600 ਕਰੋੜ ਮਨਜ਼ੂਰ ਕੀਤੇ ਗਏ, ਜੋ ਵੀ ਹਾਲੇ ਤਕ ਪੂਰੇ ਨਹੀਂ ਮਿਲੇ।
ਇਸ ਵਿਸ਼ੇ ‘ਤੇ ਅੱਜ ਵਿਧਾਨ ਸਭਾ ਵਿੱਚ ਅਲੱਗ-ਅਲੱਗ ਬਿਲ ਪੇਸ਼ ਕੀਤੇ ਜਾਣਗੇ ਅਤੇ ਸਰਕਾਰ ਵੱਲੋਂ ਪੰਜਾਬ ਦੇ ਪੁਨਰਵਾਸ ਲਈ ਵੱਡੇ ਕਦਮ ਚੁੱਕਣ ਦੀ ਉਮੀਦ ਜਤਾਈ ਜਾ ਰਹੀ ਹੈ।
Leave a Reply