ਪਰਿਵਾਰ ਵੱਲੋਂ ਡਾਕਟਰਾਂ ‘ਤੇ ਲਾਪਰਵਾਹੀ ਦੇ ਦੋਸ਼, ਰਾਤ ਭਰ ਤਣਾਅਪੂਰਨ ਹਾਲਾਤ
ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕੱਲ੍ਹ ਰਾਤ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ ਵਾਰਡ ਨੰਬਰ 12 ਵਿੱਚ ਦਾਖ਼ਲ ਇੱਕ ਮਰੀਜ਼ ਦੀ ਮੌਤ ਹੋ ਗਈ। ਮਰਨ ਵਾਲੇ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਡਾਕਟਰਾਂ ਉੱਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਸਮੇਂ ਸਿਰ ਇਲਾਜ ਕੀਤਾ ਜਾਂਦਾ, ਤਾਂ ਮਰੀਜ਼ ਦੀ ਜਾਨ ਬਚ ਸਕਦੀ ਸੀ।
ਇਸ ਘਟਨਾ ਨਾਲ ਸੰਬੰਧਤ ਵਾਰਡ ਦੇ ਅੰਦਰ ਦੀਆਂ ਕੁਝ ਵੀਡੀਓ ਕਲਿੱਪਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਡਾਕਟਰਾਂ ਅਤੇ ਸਟਾਫ਼ ਵਿਚਾਲੇ ਹੋਈਆਂ ਗੱਲਬਾਤਾਂ ਸੁਣੀਆਂ ਜਾ ਸਕਦੀਆਂ ਹਨ। ਇਹ ਕਲਿੱਪਾਂ ਮਰੀਜ਼ ਦੇ ਪਰਿਵਾਰ ਵੱਲੋਂ ਲਗਾਏ ਦੋਸ਼ਾਂ ਨੂੰ ਹੋਰ ਮਜ਼ਬੂਤੀ ਦਿੰਦੀਆਂ ਦਿਸਦੀਆਂ ਹਨ।
ਪਰਿਵਾਰ ਦਾ ਦੋਸ਼ ਹੈ ਕਿ ਮਾਮਲੇ ਤੋਂ ਬਾਅਦ ਵੀ ਹਸਪਤਾਲ ਪ੍ਰਬੰਧਕਾਂ, ਸਿਵਲ ਪ੍ਰਸ਼ਾਸਨ ਜਾਂ ਪੁਲਿਸ ਵੱਲੋਂ ਕੋਈ ਸਹਿਯੋਗ ਨਹੀਂ ਦਿੱਤਾ ਗਿਆ। ਰਾਤ ਕਰੀਬ 12 ਵਜੇ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਸ਼ਰੀਰ ਐਮਰਜੈਂਸੀ ਦੇ ਬਾਹਰ ਰੱਖ ਕੇ ਰਾਹ ਜਾਮ ਕਰ ਦਿੱਤਾ।
ਇਸ ਦੌਰਾਨ ਐਮਰਜੈਂਸੀ ਵਾਹਨਾਂ ਵਿੱਚ ਹੋਰ ਮਰੀਜ਼ਾਂ ਨੂੰ ਵੀ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਮੌਕੇ ‘ਤੇ ਪੁਲਿਸ ਦੇ ਪਹੁੰਚਣ ਤੱਕ ਹਾਲਾਤ ਵਿਗੜੇ ਰਹੇ ਅਤੇ ਹਸਪਤਾਲ ਪ੍ਰੰਗਣ ਵਿੱਚ ਗੁੱਸੇ ਤੇ ਨਾਰਾਜ਼ਗੀ ਦਾ ਮਾਹੌਲ ਬਣਿਆ ਰਿਹਾ।
Leave a Reply