ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸਮਾਗਮ: ਮੁੱਖ ਮੰਤਰੀ ਮਾਨ ਖੁਦ ਦੇਣਗੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਨਿਮੰਤਰਣ
ਚੰਡੀਗੜ੍ਹ – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਪਵਿੱਤਰ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਦਿੱਲੀ ਜਾ ਕੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਮਾਗਮ ਲਈ ਨਿਮੰਤਰਣ ਦੇਣਗੇ।
ਸਰਕਾਰ ਵੱਲੋਂ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਇਸ ਸਮਾਗਮ ਲਈ ਨਿਮੰਤਰਣ ਭੇਜੇ ਜਾਣਗੇ। ਇਸ ਸੰਬੰਧ ਵਿੱਚ ਵੱਖ-ਵੱਖ ਮੰਤਰੀਆਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲਚੰਦ ਕਟਾਰੂਚੱਕ — ਬੰਗਾਲ, ਅੱਸਾਮ ਅਤੇ ਓਡਿਸ਼ਾ ਦੇ ਮੁੱਖ ਮੰਤਰੀਆਂ ਨੂੰ ਦੇਣਗੇ ਨਿਮੰਤਰਣ।
ਮੰਤਰੀ ਅਮਨ ਅਰੋੜਾ ਅਤੇ ਤਰੁਣਪ੍ਰੀਤ ਸੌਂਧ — ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨੂੰ ਮਿਲਣ ਜਾਣਗੇ।
ਮੰਤਰੀ ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆ — ਛੱਤੀਸਗੜ੍ਹ ਅਤੇ ਝਾਰਖੰਡ ਦੇ ਮੁੱਖ ਮੰਤਰੀਆਂ ਨੂੰ ਦੇਣਗੇ ਸੱਦਾ।
ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਬਰੀੰਦਰ ਕੁਮਾਰ ਗੋਯਲ — ਕੇਰਲ, ਕਰਨਾਟਕ, ਤਮਿਲਨਾਡੂ ਅਤੇ ਪੁਡੁਚੇਰੀ ਦੇ ਮੁੱਖ ਮੰਤਰੀਆਂ ਨੂੰ ਮਿਲਣ ਜਾਣਗੇ।
ਮੰਤਰੀ ਹਰਜੋਤ ਸਿੰਘ ਬੈਂਸ ਅਤੇ ਟੂਰਿਜ਼ਮ ਸਲਾਹਕਾਰ ਦੀਪਕ ਬਾਲੀ — ਮਹਾਰਾਸ਼ਟਰ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀਆਂ ਨੂੰ ਨਿਮੰਤਰਣ ਦੇਣਗੇ।
ਮੰਤਰੀ ਬਲਜੀਤ ਕੌਰ ਅਤੇ ਮੋਹਿੰਦਰ ਭਗਤ — ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣਗੇ।
ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਡਾ. ਰਵਜੋਤ ਸਿੰਘ — ਉੱਤਰੀ-ਪੂਰਬੀ ਰਾਜਾਂ ਜਿਵੇਂ ਮੇਘਾਲਿਆ, ਤ੍ਰਿਪੁਰਾ, ਸਿੱਕਿਮ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼, ਮਣਿਪੁਰ ਅਤੇ ਨਾਗਾਲੈਂਡ ਦੇ ਮੁੱਖ ਮੰਤਰੀਆਂ ਨੂੰ ਦੇਣਗੇ ਨਿਮੰਤਰਣ।
ਮੰਤਰੀ ਗੁਰਮੀਤ ਸਿੰਘ ਖੁੜੀਆ ਅਤੇ ਸੰਜੀਵ ਅਰੋੜਾ — ਆਂਧ੍ਰ ਪ੍ਰਦੇਸ਼, ਤੇਲੰਗਾਨਾ ਅਤੇ ਗੋਆ ਦੇ ਮੁੱਖ ਮੰਤਰੀਆਂ ਨੂੰ ਮਿਲਣ ਜਾਣਗੇ।
ਪੰਜਾਬ ਸਰਕਾਰ ਦੇ ਅਨੁਸਾਰ, ਇਹ ਸਮਾਗਮ ਸਿਰਫ਼ ਧਾਰਮਿਕ ਹੀ ਨਹੀਂ ਸਗੋਂ ਦੇਸ਼ ਦੀ ਏਕਤਾ, ਸ਼ਾਂਤੀ ਅਤੇ ਸਾਂਝੀ ਵਿਰਾਸਤ ਦਾ ਪ੍ਰਤੀਕ ਹੋਵੇਗਾ।
Leave a Reply