“ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰੀ ਰੱਦ ਨਹੀਂ ਹੋਵੇਗੀ”

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਹੋਈ ਸੁਣਵਾਈ ਦੌਰਾਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ ਵਿੱਚ ਇੱਕ ਅਹਿਮ ਮੋੜ ਆਇਆ ਹੈ।

ਵਧੀਕ ਸਾਲੀਸਿਟਰ ਜਨਰਲ (ASG) ਸੱਤਿਆਪਾਲ ਜੈਨ ਨੇ ਅਦਾਲਤ ਨੂੰ ਭਰੋਸਾ ਦਿਵਾਇਆ ਕਿ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰੀ ਰੱਦ ਨਹੀਂ ਕੀਤੀ ਜਾਵੇਗੀ।
ਸੁਣਵਾਈ ਦੌਰਾਨ ASG ਨੇ ਦੱਸਿਆ ਕਿ ਸੰਸਦ ਦੇ ਨਿਯਮਾਂ ਅਨੁਸਾਰ ਜੇਕਰ ਕੋਈ ਮੈਂਬਰ ਲਗਾਤਾਰ 60 ਦਿਨਾਂ ਤੱਕ ਸਦਨ ਤੋਂ ਗੈਰਹਾਜ਼ਰ ਰਹਿੰਦਾ ਹੈ, ਤਾਂ ਉਸਦੀ ਸੀਟ ਖਾਲੀ ਘੋਸ਼ਿਤ ਕੀਤੀ ਜਾ ਸਕਦੀ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਆਪਣੀ ਗੈਰਹਾਜ਼ਰੀ ਲਈ ਮੁਆਫ਼ੀ ਦੀ ਅਰਜ਼ੀ ਦੇ ਸਕਦੇ ਹਨ।


ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਐਨ.ਐੱਸ.ਏ. (NSA) ਤਹਿਤ ਹਿਰਾਸਤ ਵਿੱਚ ਹਨ, ਜਿਸਨੂੰ ਗੈਰਹਾਜ਼ਰੀ ਦਾ ਵਾਜਬ ਕਾਰਨ ਮੰਨਿਆ ਜਾ ਸਕਦਾ ਹੈ। ਇਸ ਆਧਾਰ ‘ਤੇ ਉਨ੍ਹਾਂ ਦੀ ਲੋਕ ਸਭਾ ਮੈਂਬਰੀ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ।


ਜ਼ਿਕਰਯੋਗ ਹੈ ਕਿ ਅਜਿਹੇ ਮਾਮਲਿਆਂ ਦੀ ਜਾਂਚ ਲੋਕ ਸਭਾ ਦੀ ਵਿਸ਼ੇਸ਼ ਕਮੇਟੀ ਕਰਦੀ ਹੈ। ਜੇਕਰ ਮੈਂਬਰ ਵੱਲੋਂ ਦਿੱਤਾ ਗਿਆ ਕਾਰਨ ਠੋਸ ਹੋਵੇ, ਤਾਂ ਆਮ ਤੌਰ ‘ਤੇ ਗੈਰਹਾਜ਼ਰੀ ਨੂੰ ਮੁਆਫ਼ ਕਰ ਦਿੱਤਾ ਜਾਂਦਾ ਹੈ ਅਤੇ ਮੈਂਬਰੀ ‘ਤੇ ਕੋਈ ਅਸਰ ਨਹੀਂ ਪੈਂਦਾ।


ਇਸ ਮਾਮਲੇ ‘ਚ ਆਗਾਮੀ ਦਿਨਾਂ ਵਿੱਚ ਕਮੇਟੀ ਦੇ ਫੈਸਲੇ ‘ਤੇ ਸਭ ਦੀ ਨਜ਼ਰ ਰਹੇਗੀ।

Leave a Reply

Your email address will not be published. Required fields are marked *