ਅੰਮ੍ਰਿਤਸਰ, 1 ਅਕਤੂਬਰ: ਹੜ੍ਹ ਕਾਰਨ ਪੀੜਤ ਹੋਏ ਲੋਕਾਂ ਦੀ ਸਹਾਇਤਾ ਲਈ ਯੋਗ ਗੁਰੂ ਬਾਬਾ ਰਾਮਦੇਵ ਵੱਲੋਂ ਅੱਜ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਬਾਬਾ ਰਾਮਦੇਵ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇੱਕ ਕਰੋੜ ਰੁਪਏ ਦਾ ਚੈਕ ਭੇਂਟ ਕੀਤਾ।
ਇਸ ਮੌਕੇ ਬਾਬਾ ਰਾਮਦੇਵ ਨੇ ਕਿਹਾ ਕਿ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕਰਨਾ ਸਾਡਾ ਧਾਰਮਿਕ ਤੇ ਮਨੁੱਖੀ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਇਹ ਰਕਮ ਐਸ.ਜੀ.ਪੀ.ਸੀ. ਰਾਹੀਂ ਸਿੱਧੇ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਵਰਤੀ ਜਾਵੇਗੀ।
ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਰਾਮਦੇਵ ਦੇ ਇਸ ਕਦਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਯੋਗਦਾਨ ਹੜ੍ਹ ਪੀੜਤ ਲੋਕਾਂ ਲਈ ਰਾਹਤ ਪ੍ਰਦਾਨ ਕਰਨ ਵਿੱਚ ਬਹੁਤ ਸਹਾਇਕ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਸਦਾ ਹੀ ਲੋਕ ਭਲਾਈ ਦੇ ਕੰਮਾਂ ਵਿੱਚ ਅੱਗੇ ਰਹੀ ਹੈ ਅਤੇ ਇਸ ਵਾਰ ਵੀ ਪੀੜਤਾਂ ਤੱਕ ਸਹਾਇਤਾ ਪਹੁੰਚਾਉਣ ਲਈ ਪੂਰਾ ਯਤਨ ਕੀਤਾ ਜਾਵੇਗਾ।













Leave a Reply