ਤਰਨ ਤਾਰਨ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ, 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ ਨਤੀਜੇ 14 ਨੂੰ ਆਉਣਗੇ, ਚੋਣ ਕਮਿਸ਼ਨ ਨੇ ਕੀਤਾ ਚੋਣਾਂ ਦੀ ਤਰੀਕ ਦਾ ਕੀਤਾ ਐਲਾਨ।
ਭਾਰਤੀ ਚੋਣ ਕਮਿਸ਼ਨ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਦੇ ਸ਼ਡਿਊਲ ਦੇ ਨਾਲ-ਨਾਲ ਪੰਜਾਬ ਵਿੱਚ ਤਰਨ ਤਾਰਨ ਉਪ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਚੋਣ ਕਮਿਸ਼ਨ ਵੱਲੋਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਐਲਾਨ ਕਰਦੇ ਹੋਏ ਕਿਹਾ ਕਿ ਤਰਨਤਾਰਨ ’ਚ 11 ਨਵੰਬਰ ਨੂੰ ਵੋਟਾਂ ਪੈਣਗੀਆਂ। ਜਿਸਦੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ।
ਦੱਸ ਦਈਏ ਕਿ ਤਰਨ ਤਾਰਨ ਵਿਖੇ ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਤੋਂ ਬਾਅਦ ਤਰਨ ਤਾਰਨ ਹਲਕੇ ਦੀ ਸੀਟ ਖਾਲੀ ਸੀ ਜਿਸ ਤੋਂ ਬਾਅਧ ਹੁਣ ਮੁੜ ਤੋਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ।
ਪੂਰੀ ਚੋਣ ਪ੍ਰੀਕ੍ਰਿਆ 16 ਨਵਬਰ ਤੱਕ ਪੂਰੀ ਹੋਵੇਗੀ












Leave a Reply